ਜੰਮੂ ਕਸ਼ਮੀਰ ਤੋਂ ਬਾਹਰਲਿਆਂ ਨੂੰ ਵੋਟ ਦੇ ਅਧਿਕਾਰ ਖ਼ਿਲਾਫ਼ ਫਾਰੂਕ ਅਬਦੁੱਲਾ ਨੇ 22 ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਜੰਮੂ ਕਸ਼ਮੀਰ ਤੋਂ ਬਾਹਰਲਿਆਂ ਨੂੰ ਵੋਟ ਦੇ ਅਧਿਕਾਰ ਖ਼ਿਲਾਫ਼ ਫਾਰੂਕ ਅਬਦੁੱਲਾ ਨੇ 22 ਨੂੰ ਸਰਬ ਪਾਰਟੀ ਮੀਟਿੰਗ ਸੱਦੀ


ਸ੍ਰੀਨਗਰ, 18 ਅਗਸਤ

ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਜੰਮੂ-ਕਸ਼ਮੀਰ ਦੀਆਂ ਵੋਟਰ ਸੂਚੀਆਂ ਵਿੱਚ ਬਾਹਰੀ ਵੋਟਰਾਂ ਨੂੰ ਸ਼ਾਮਲ ਕਰਨ ਦੇ ਮੁੱਦੇ ‘ਤੇ 22 ਅਗਸਤ ਨੂੰ ਬੁਲਾਈ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਤੋਂ ਪਹਿਲਾਂ ਅੱਜ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ਵਿੱਚ ਚੋਣ ਕਮਿਸ਼ਨ ਵੱਲੋਂ ਗੈਰ-ਸਥਾਨਕ ਲੋਕਾਂ ਨੂੰ ਵੋਟ ਦਾ ਅਧਿਕਾਰ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਅਤੇ ਸੰਘਰਸ਼ ਕਰਨ ਲਈ ਸਰਬ ਪਾਰਟੀ ਮੀਟਿੰਗ ਦੀ ਮੰਗ ਕੀਤੀ ਸੀ। ਇੱਥੇ ਪ੍ਰੈਸ ਕਾਨਫਰੰਸ ਵਿੱਚ ਮੁਫ਼ਤੀ ਨੇ ਕਿਹਾ ਕਿ ਉਹ ਪਹਿਲਾਂ ਹੀ ਪੀਏਜੀਡੀ ਦੇ ਮੁਖੀ ਅਤੇ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਡਾ. ਫਾਰੂਕ ਅਬਦੁੱਲਾ ਨਾਲ ਭਵਿੱਖ ਦੀ ਯੋਜਨਾ ਬਾਰੇ ਫੈਸਲਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਗੱਲ ਕਰ ਚੁੱਕੀ ਹੈ। ਚੋਣ ਕਮਿਸ਼ਨ ਨੇ ਬੀਤੇ ਦਿਨ ਕਿਹਾ ਸੀ ਕਿ ਕੇਂਦਰ ਸਾਸ਼ਤ ਪ੍ਰਦੇਸ਼ ‘ਚ 25 ਲੱਖ ਨਵੇਂ ਵੋਟਰ ਜੁੜਨਗੇ ਤੇ ਇਨ੍ਹਾਂ ਵਿਚ ਰਾਜ ਤੋਂ ਬਾਹਰਲੇ ਵੀ ਸ਼ਾਮਲ ਹਨ।



Source link