ਸੀਬੀਆਈ ਅਦਾਲਤ ਵੱਲੋਂ ਟੀਐੱਮਸੀ ਆਗੂ ਦੀ ਜ਼ਮਾਨਤ ਅਰਜ਼ੀ ਰੱਦ

ਸੀਬੀਆਈ ਅਦਾਲਤ ਵੱਲੋਂ ਟੀਐੱਮਸੀ ਆਗੂ ਦੀ ਜ਼ਮਾਨਤ ਅਰਜ਼ੀ ਰੱਦ


ਆਸਨਸੋਲ (ਪੱਛਮੀ ਬੰਗਾਲ), 20 ਅਗਸਤ

ਇੱਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ ਪਸ਼ੂ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਤ੍ਰਿਣਮੂਲ ਕਾਂਗਰਸ ਦੇ ਆਗੂ ਅਨੁਬ੍ਰਤਾ ਮੰਡਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਸ ਦੀ ਕੇਂਦਰੀ ਜਾਂਚ ਏਜੰਸੀ ਕੋਲ ਹਿਰਾਸਤ 24 ਅਗਸਤ ਤੱਕ ਵਧਾ ਦਿੱਤੀ ਹੈ। ਸੀਬੀਆਈ ਨੇ ਅਨੁਬ੍ਰਤਾ ਮੰਡਲ ਦੀ ਹਿਰਾਸਤ ਵਧਾਉਣ ਦੀ ਮੰਗ ਕਰਦਿਆਂ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਟੀਐੱਮਸੀ ਆਗੂ ਬਹੁਤ ਹੀ ਤਾਕਤਵਰ ਤੇ ਰਸੂਖ਼ਦਾਰ ਵਿਅਕਤੀ ਹੈ, ਜੇ ਉਸ ਨੂੰ ਜ਼ਮਾਨਤ ਦਿੱਤੀ ਗਈ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਸਬੂਤਾਂ ਨਾਲ ਛੇੜ-ਛਾੜ ਜਾਂ ਇਨ੍ਹਾਂ ਨੂੰ ਖੁਰਦ-ਬੁਰਦ ਕਰ ਸਕਦਾ ਹੈ। ਟੀਐੱਮਸੀ ਦੇ ਬੀਰਭੂਮ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਮੰਡਲ ਦੇ ਵਕੀਲ ਨੇ ਉਨ੍ਹਾਂ ਦੀ ਸਿਹਤ ਸਥਿਤੀ ਦਾ ਹਵਾਲਾ ਦਿੰਦਿਆਂ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। -ਪੀਟੀਆਈ



Source link