ਜੰਮੂ ਕਸ਼ਮੀਰ: ਗੁਲਾਮ ਨਬੀ ਆਜ਼ਾਦ ਦੇ ਸਮਰਥਨ ’ਚ 50 ਤੋਂ ਵੱਧ ਕਾਂਗਰਸੀ ਨੇਤਾਵਾਂ ਨੇ ਅਸਤੀਫ਼ਾ ਦਿੱਤਾ

ਜੰਮੂ ਕਸ਼ਮੀਰ: ਗੁਲਾਮ ਨਬੀ ਆਜ਼ਾਦ ਦੇ ਸਮਰਥਨ ’ਚ 50 ਤੋਂ ਵੱਧ ਕਾਂਗਰਸੀ ਨੇਤਾਵਾਂ ਨੇ ਅਸਤੀਫ਼ਾ ਦਿੱਤਾ


ਜੰਮੂ, 30 ਅਗਸਤ

ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਸਮੇਤ ਕੇਂਦਰ ਸ਼ਾਸਤ ਪ੍ਰਦੇਸ਼ ਦੇ 50 ਤੋਂ ਵੱਧ ਸੀਨੀਅਰ ਕਾਂਗਰਸੀ ਆਗੂਆਂ ਨੇ ਅੱਜ ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ| ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਸ੍ਰੀ ਤਾਰਾਚੰਦ, ਸਾਬਕਾ ਮੰਤਰੀ ਅਬਦੁਲ ਮਜੀਦ ਵਾਨੀ, ਮਨੋਹਰ ਲਾਲ ਸ਼ਰਮਾ, ਘਾਰੂ ਰਾਮ ਅਤੇ ਸਾਬਕਾ ਵਿਧਾਇਕ ਬਲਵਾਨ ਸਿੰਘ ਸਮੇਤ ਕਈ ਨੇਤਾਵਾਂ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫੇ ਦੇਣ ਦਾ ਐਲਾਨ ਕੀਤਾ। ਸ੍ਰੀ ਬਲਵਾਨ ਸਿੰਘ ਨੇ ਕਿਹਾ, ‘ਅਸੀਂ ਆਜ਼ਾਦ ਦੇ ਸਮਰਥਨ ਵਿੱਚ ਆਪਣਾ ਸਾਂਝਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।’



Source link