ਨੂਰਪੁਰ ਬੇਦੀ: ਨੂਰਪੁਰ ਬੇਦੀ ਪੁਲੀਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। 16 ਸਾਲਾ ਨਾਬਾਲਗਾ ਆਪਣੇ ਪਰਿਵਾਰ ਨਾਲ ਰੋਜ਼ੀ-ਰੋਟੀ ਕਮਾਉਣ ਲਈ ਨੂਰਪੁਰ ਬੇਦੀ ਇਲਾਕੇ ਦੇ ਕਿਸੇ ਪਿੰਡ ਵਿੱਚ ਰਹਿੰਦੀ ਹੈ। ਮੁਲਜ਼ਮ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਪਿੰਡ ਕੱਟਾ ਸਬੋਰ ਵਜੋਂ ਹੋਈ ਹੈ। ਪੁਲੀਸ ਨੇ ਲੜਕੀ ਦੀ ਸ਼ਿਕਾਇਤ ‘ਤੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 363, 366, 376, 506 ਅਤੇ ਪੋਸਕੋ ਐਕਟ ਦੀਆਂ ਧਾਰਾਵਾ ਤਹਿਤ ਕੇਸ ਦਰਜ ਕੀਤਾ ਹੈ। ਕੇਸ ਦਰਜ ਹੋਣ ਮਗਰੋਂ ਤੋਂ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। -ਪੱਤਰ ਪ੍ਰੇਰਕ