ਡਾਕਟਰਾਂ ਤੇ ਸਿਹਤ ਕਾਮਿਆਂ ਖ਼ਿਲਾਫ਼ ਹਿੰਸਾ ਬਾਰੇ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ

ਡਾਕਟਰਾਂ ਤੇ ਸਿਹਤ ਕਾਮਿਆਂ ਖ਼ਿਲਾਫ਼ ਹਿੰਸਾ ਬਾਰੇ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ
ਡਾਕਟਰਾਂ ਤੇ ਸਿਹਤ ਕਾਮਿਆਂ ਖ਼ਿਲਾਫ਼ ਹਿੰਸਾ ਬਾਰੇ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ


ਨਵੀਂ ਦਿੱਲੀ, 3 ਸਤੰਬਰ

ਮਰੀਜ਼ਾਂ ਦੇ ਰਿਸ਼ਤੇਦਾਰਾਂ ਅਤੇ ਹੋਰਨਾਂ ਵੱਲੋਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ‘ਤੇ ਹਮਲਿਆਂ ਨੂੰ ਰੋਕਣ ਲਈ ਹਸਪਤਾਲਾਂ ਅਤੇ ਮੈਡੀਕਲ ਕੇਂਦਰਾਂ ਵਿੱਚ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗੀ। ਜਸਟਿਸ ਐੱਸਕੇ ਕੌਲ ਅਤੇ ਅਭੈ ਐੱਸ. ਓਕਾ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਦਿੱਲੀ ਮੈਡੀਕਲ ਐਸੋਸੀਏਸ਼ਨ ਅਤੇ ਡਾ. ਸਤਿਆਜੀਤ ਬੋਰਾਹ, ਜੋ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਅਸਾਮ ਰਾਜ ਸ਼ਾਖਾ ਦੇ ਪ੍ਰਧਾਨ ਹਨ, ਵੱਲੋਂ ਦਾਇਰ ਪਟੀਸ਼ਨ ਵਿੱਚ ਕੇਂਦਰ ਅਤੇ ਰਾਜਾਂ ਨੂੰ ਪੀੜਤ ਜਾਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਲਈ ਫੰਡ ਦੇਣ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ।



Source link