ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 3 ਸਤੰਬਰ
ਇੱਥੋਂ ਦੇ ਗੁਰਦੁਆਰਾ ਭਾਈ ਜੈਤਾ ਜੀ ਫੇਜ਼-3ਏ ਵਿਖੇ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਭਾਈ ਜੈਤਾ ਦਾ ਜਨਮ ਦਿਹਾੜਾ ਮਨਾਉਣ ਤੋਂ ਪਹਿਲਾਂ 10 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।