ਪੰਜਾਬ ਦੇ ਮਜ਼ਦੂਰਾਂ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਇਆ

ਪੰਜਾਬ ਦੇ ਮਜ਼ਦੂਰਾਂ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਇਆ
ਪੰਜਾਬ ਦੇ ਮਜ਼ਦੂਰਾਂ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਇਆ


ਗੁਰਦੀਪ ਸਿੰਘ ਲਾਲੀ

ਸੰਗਰੂਰ, 12 ਸਤੰਬਰ

ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰਾਂ ਨੇ ਅੱਜ ਸੂਬਾ ਸਰਕਾਰ ਵਲੋਂ ਮੜ੍ਹੀਆਂ ਪਾਬੰਦੀਆਂ ਨੂੰ ਤੋੜਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਪੱਕਾ ਲਾ ਦਿੱਤਾ ਹੈ। ਇਸ ਨਾਲ ਸੰਗਰੂਰ-ਪਟਿਆਲਾ ਬਾਈਪਾਸ ਸੜਕ ਉਪਰ ਆਵਾਜਾਈ ਠੱਪ ਹੋ ਗਈ ਹੈ। ਮੋਰਚੇ ‘ਚ ਵੱਡੀ ਤਾਦਾਦ ‘ਚ ਮਜ਼ਦੂਰ ਔਰਤਾਂ ਸ਼ਾਮਲ ਹਨ। ਕਲੋਨੀ ਦੇ ਮੁੱਖ ਗੇਟ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਤੱਕ ਮਜ਼ਦੂਰ ਪੱਕੇ ਮੋਰਚੇ ਵਿਚ ਡਟ ਗਏ ਹਨ ਅਤੇ ਚਾਰ ਚੁਫੇਰੇ ਦੂਰ ਦੂਰ ਤੱਕ ਲਾਲ ਝੰਡੇ ਝੂਲ ਰਹੇ ਹਨ। ਆਗੂਆਂ ਨੇ ਮਗਨਰੇਗਾ ਤਹਿਤ ਟੱਬਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਰਾ ਸਾਲ ਕੰਮ ਦੇਣ, ਮਗਨਰੇਗਾ ਸਮੇਤ ਹੋਰਨਾਂ ਕੰਮਾਂ ਦੀ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨ ਦਾ ਤੀਜੇ ਹਿੱਸੇ ਦਾ ਹੱਕ ਦਲਿਤਾਂ ਨੂੰ ਅਮਲ ਵਿੱਚ ਦੇਣ, ਅਲਾਟ ਪਲਾਟਾਂ ਦੇ ਮਜ਼ਦੂਰਾਂ ਨੂੰ ਕਬਜ਼ੇ ਦੇਣ, ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ, ਲਾਲ ਲਕੀਰ ਦੇ ਬਾਹਰ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ, ਮਕਾਨ ਉਸਾਰੀ ਲਈ ਗ੍ਰਾਂਟ ਦੇਣ ਆਦਿ ਮੰਗਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸੂਬਾ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ, ਜਸ ਕਾਰਨ ਉਹ ਸੰਘਰਸ਼ ਦੇ ਰਾਹ ਪਏ ਹਨ।



Source link