ਕੋਲਕਾਤਾ, 13 ਸਤੰਬਰ
ਭਾਜਪਾ ਕਾਰਕੁਨਾਂ ਵੱਲੋਂ ਅੱਜ ਤ੍ਰਿਣਮੂਲ ਕਾਂਗਰਸ ਸਰਕਾਰ ਖ਼ਿਲਾਫ਼ ਸਕੱਤਰੇਤ ਵੱਲ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਪਾਰਟੀ ਵਰਕਰਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਭਾਜਪਾ ਆਗੂ ਮੀਨਾ ਦੇਵੀ ਪੁਰੋਹਿਤ ਅਤੇ ਸਵਪਨ ਦਾਸਗੁਪਤਾ ਤੋਂ ਇਲਾਵਾ ਕਈ ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਏ। ਮਾਰਚ ਦੌਰਾਨ ਪੁਲੀਸ ਨੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ, ਹੁਗਲੀ ਤੋਂ ਸੰਸਦ ਮੈਂਬਰ ਲਾਕੇਟ ਚੈਟਰਜੀ ਅਤੇ ਸੀਨੀਅਰ ਆਗੂ ਰਾਹੁਲ ਸਿਨਹਾ ਨੂੰ ਹਿਰਾਸਤ ਵਿੱਚ ਲਿਆ। ਇਸ ਦੌਰਾਨ ਭਾਜਪਾ ਕਾਰਕੁਨਾਂ ਨੇ ਜਦੋਂ ਪੁਲੀਸ ਵੱਲੋਂ ਲਾਈਆ ਗਈਆਂ ਰੋਕਾਂ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ। –ਏਜੰਸੀ