ਮਾਛੀਵਾੜਾ: ਸਰਕਾਰੀ ਸਕੂਲ ’ਚ 8 ਸਾਲ ਦੀ ਬੱਚੀ ਨਾਲ ਗ਼ਲਤ ਹਰਕਤਾਂ ਕਰਨ ਵਾਲੇ ਅਧਿਆਪਕ ਨੂੰ ਪਿੰਡ ਵਾਸੀਆਂ ਨੇ ਕੁਟਾਪਾ ਚਾੜ੍ਹ ਕੇ ਪੁਲੀਸ ਹਵਾਲੇ ਕੀਤਾ

ਮਾਛੀਵਾੜਾ: ਸਰਕਾਰੀ ਸਕੂਲ ’ਚ 8 ਸਾਲ ਦੀ ਬੱਚੀ ਨਾਲ ਗ਼ਲਤ ਹਰਕਤਾਂ ਕਰਨ ਵਾਲੇ ਅਧਿਆਪਕ ਨੂੰ ਪਿੰਡ ਵਾਸੀਆਂ ਨੇ ਕੁਟਾਪਾ ਚਾੜ੍ਹ ਕੇ ਪੁਲੀਸ ਹਵਾਲੇ ਕੀਤਾ


ਗੁਰਦੀਪ ਸਿੰਘ ਟੱਕਰ

ਮਾਛੀਵਾੜਾ ਸਾਹਿਬ, 13 ਸਤੰਬਰ

ਨੇੜਲੇ ਪਿੰਡ ‘ਚ ਅਧਿਆਪਕ ਨੂੰ 8 ਸਾਲ ਦੀ ਬੱਚੀ ਨਾਲ ਕਥਿਤ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿੱਚ ਪਿੰਡ ਵਾਸੀਆਂ ਨੇ ਕੁਟਾਪਾ ਚਾੜ੍ਹਿਆ ਤੇ ਪੁਲੀਸ ਹਵਾਲੇ ਕਰ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਦੀ 8 ਸਾਲ ਦੀ ਚੌਥੀ ਜਮਾਤ ‘ਚ ਪੜ੍ਹਦੀ ਵਿਦਿਆਰਥਣ ਨੇ ਆਪਣੇ ਮਾਪਿਆਂ ਨੂੰ ਘਰ ਜਾ ਕੇ ਦੱਸਿਆ ਕਿ ਉਸ ਦਾ ਅਧਿਆਪਕ ਕਥਿਤ ਗਲਤ ਹਰਕਤਾਂ ਕਰਦਾ ਹੈ ਅਤੇ ਨਾਲ ਹੀ ਕਥਿਤ ਧਮਕੀ ਦਿੰਦਾ ਹੈ ਕਿ ਜੇ ਉਸ ਨੇ ਮਾਪਿਆਂ ਨੂੰ ਦੱਸਿਆ ਤਾਂ ਕੁੱਟ ਪਵੇਗੀ। ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਕੁਝ ਦਿਨਾਂ ਤੋਂ ਸਹਿਮੀ ਹੋਈ ਦਿਖਾਈ ਦੇ ਰਹੀ ਸੀ ਪਰ ਜਦੋਂ ਉਸ ਨੇ ਆਪਣੀ ਦਾਦੀ ਤੇ ਮਾਂ ਨੂੰ ਸਾਰੀ ਗੱਲ ਦੱਸੀ ਤਾਂ ਅੱਜ ਪਿੰਡ ਦੇ ਲੋਕ ਅਤੇ ਪੰਚਾਇਤ ਸਕੂਲ ਪੁੱਜੇ, ਜਿਥੇ ਪਹਿਲਾਂ ਤਾਂ ਉਨ੍ਹਾਂ ਨੇ ਅਧਿਆਪਕ ਨੂੰ ਕੁਟਾਪਾ ਚਾੜ੍ਹਿਆ ਤੇ ਫਿਰ ਪੁਲੀਸ ਨੂੰ ਸੂਚਨਾ ਦਿੱਤੀ। ਅਧਿਆਪਕ ਨੂੰ ਕੂੰਮਕਲਾਂ ਦੀ ਪੁਲੀਸ ਗ੍ਰਿਫਤਾਰ ਕਰਕੇ ਲੈ ਗਈ। ਪਿੰਡ ਵਾਸੀਆਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਅਜਿਹੀਆਂ ਹਰਕਤਾਂ ਕਰਨ ਵਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਦੌਰਾਨ ਅਧਿਆਪਕ ਨੇ ਪਿੰਡ ਵਾਸੀਆਂ ਤੋਂ ਮੁਆਫ਼ੀ ਮੰਗੀ। ਉਹ ਪਿੰਡ ਵਾਸੀਆਂ ਦੀ ਮਿੰਨਤਾਂ ਕਰ ਰਿਹਾ ਸੀ। ਦੂਸਰੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿੱਖਿਆ ਵਿਭਾਗ ਵਲੋਂ ਸਕੂਲ ਵਿਚ ਆਪਣੇ ਅਧਿਕਾਰੀ ਭੇਜੇ ਗਏ, ਜਿਥੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਇਹ ਅਧਿਆਪਕ ਸਕੂਲ ‘ਚ ਪੜ੍ਹਦੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਦਾ ਹੈ ਤੇ ਉਹ ਸਾਰੀ ਰਿਪੋਰਟ ਆਪਣੇ ਉੱਚ ਅਧਿਕਾਰੀਆਂ ਨੂੰ ਭੇਜਣਗੇ।Source link