ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਸਤੰਬਰ
ਫ਼ਤਹਿਗੜ੍ਹ ਸਾਹਿਬ: ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਯੂਨੀਵਰਸਿਟੀ ਪੱਧਰ ਦੇ ਤੈਰਾਕੀ ਮੁਕਾਬਲੇੇ ਕਰਵਾਏ ਗਏ, ਜਿਸ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਅਧੀਨ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਓਵਰਆਲ ਡੀ.ਏ.ਵੀ ਕਾਲਜ ਜਲੰਧਰ ਨੇ ਪਹਿਲਾ, ਜੀ.ਐਨ.ਈ ਕਾਲਜ ਲੁਧਿਆਣਾ ਨੇ ਦੂਜਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫ਼ੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਵੱਖੋ-ਵੱਖਰੇ ਕਾਲਜਾਂ ਦੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖੇਡਾਂ ਕਰਵਾਉਣ ‘ਤੇ ਡਾਇਰੈਕਟਰ ਸਪੋਰਟਸ ਡਾ. ਗੁਰਪ੍ਰੀਤ ਸਿੰਘ ਤੇ ਸਪੋਰਟਸ ਟਰੇਨਰ ਗੁਰਮੀਤ ਸਿੰਘ ਦੀ ਸ਼ਲਾਘਾ ਕੀਤੀ।