ਨਵੀਂ ਦਿੱਲੀ, 17 ਸਤੰਬਰ
ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਘੁਟਾਲੇ ਵੱਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਅੱਜ ਸੀਬੀਆਈ ਅਦਾਲਤ ਪਹੁੰਚ ਗਈ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜਾਂਚ ਏਜੰਸੀ ਦੀ ਅਰਜ਼ੀ ‘ਤੇ ਯਾਦਵ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 28 ਸਤੰਬਰ ਤੱਕ ਜਵਾਬ ਮੰਗਿਆ ਹੈ। -ਪੀਟੀਆਈ