ਮਾਨਸਾ ਪੁਲੀਸ ਵੱਲੋਂ ਮਨੀ ਅਤੇ ਤੂਫ਼ਾਨ ਦਾ‌ ਸੱਤ ਦਿਨ ਦਾ ਰਿਮਾਂਡ ਹਾਸਲ

ਮਾਨਸਾ ਪੁਲੀਸ ਵੱਲੋਂ ਮਨੀ ਅਤੇ ਤੂਫ਼ਾਨ ਦਾ‌ ਸੱਤ ਦਿਨ ਦਾ ਰਿਮਾਂਡ ਹਾਸਲ


ਜੋਗਿੰਦਰ ਸਿੰਘ ਮਾਨ

ਮਾਨਸਾ, 17 ਸਤੰਬਰ

ਮਨਦੀਪ ਮਨੂ ਅਤੇ ਮਨਪ੍ਰੀਤ ਮਨੀ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ਸਬੰਧੀ ਮਾਨਸਾ ਦੀ ਅਦਾਲਤ ਵਿੱਚ ਅੱਜ ਪੇਸ਼ ਕਰ ਕੇ ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੱਲ੍ਹ ਗ੍ਰਿਫ਼ਤਾਰ ਕੀਤਾ ਸੀ। ਮਾਨਸਾ ਪੁਲੀਸ ਵੱਲੋਂ ਅੱਜ ਪਹਿਲਾਂ ਇਨ੍ਹਾਂ ਮੁਲਜ਼ਮਾਂ ਦਾ ਇੱਥੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਅਤੇ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਮੁਲਜ਼ਮਾਂ ਦਾ 24 ਸਤੰਬਰ ਤੱਕ ਦਾ ਰਿਮਾਂਡ ਲਿਆ ਗਿਆ ਹੈ। ਉੱਧਰ, ਵੱਖਰੇ ਤੌਰ ‘ਤੇ ਮਾਨਸਾ ਪੁਲੀਸ ਵੱਲੋਂ ਦੀਪਕ ਮੂੰਡੀ, ਰਾਜਿੰਦਰ ਜੋਕਰ, ਕਪਿਲ ਪੰਡਤ ਅਤੇ ਬਿੱਟੂ ਸਿੰਘ (ਸੰਦੀਪ ਕੇਕੜਾ ਦਾ ਭਰਾ) ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਦਾ ਛੇ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਇਨ੍ਹਾਂ ਨੂੰ ਹੁਣ 23 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।Source link