ਅਦਿਤੀ ਟੰਡਨ
ਨਵੀਂ ਦਿੱਲੀ, 25 ਸਤੰਬਰ
ਰਾਜਸਥਾਨ ਵਿਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ ਹੋਣੀ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪਾਰਟੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ‘ਰਾਜਸਥਾਨ ਦਾ ਚੰਨੀ’ ਕੌਣ ਹੋਵੇਗਾ। ਜਾਖੜ ਹੁਣ ਭਾਜਪਾ ਵਿੱਚ ਹਨ ਤੇ ਉਨ੍ਹਾਂ ਨੂੰ 2021 ਦੇ ਅੰਤ ਵਿੱਚ ਅਮਰਿੰਦਰ ਸਿੰਘ ਦੀ ਥਾਂ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਸੀ। ਜਾਖੜ ਨੇ ਬਾਅਦ ਵਿੱਚ ਜਨਤਕ ਤੌਰ ‘ਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਵਿਧਾਇਕਾਂ ਦਾ ਸਮਰਥਨ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਕੇ ਚੰਨੀ ਨੂੰ ਅਹੁਦਾ ਦਿੱਤਾ ਗਿਆ ਸੀ।