ਰੋਸ ਧਰਨਿਆਂ ’ਤੇ ਪਾਬੰਦੀ: ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਮਾਰਚ ਤੇ ਰੈਲੀ

ਰੋਸ ਧਰਨਿਆਂ ’ਤੇ ਪਾਬੰਦੀ: ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਤੱਕ ਮਾਰਚ ਤੇ ਰੈਲੀ


ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 26 ਸਤੰਬਰ

ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਾਰਕੁਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨੇ/ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਗਾਉਣ ਦੀਆਂ ਗ਼ੈਰਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈ ਖ਼ਿਲਾਫ਼ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਰੈਲੀ ਕੀਤੀ। ਇਹ ਰੈਲੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ। ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਸੈਂਕੜੇ ਆਗੂ ਅਤੇ ਕਾਰਕੁੰਨ ਐਨ.ਐਚ.-7 ‘ਤੇ ਪਟਿਆਲਾ ਬਾਈਪਾਸ ਓਵਰਬ੍ਰਿਜ ਹੇਠਾਂ ਇਕੱਠੇ ਹੋਏ ਜਿਥੇ ਰੋਸ ਰੈਲੀ ਕੀਤੀ। ਇਸ ਮਗਰੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਵਾਲੀ ਕਲੋਨੀ ਦੇ ਗੇਟ ਅੱਗੇ ਪੁੱਜੇ ਜਿਥੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ, ਸੂਬਾ ਆਗੂ ਨਾਮਦੇਵ ਭੁਟਾਲ ਆਦਿ ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਵਾਅਦੇ ਕਰਕੇ ਅਤੇ ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦੇ ਵਾਰਸ ਦੱਸ ਕੇ ਸਤਾ ਤੇ ਕਾਬਜ ਹੋਈ ਭਗਵੰਤ ਮਾਨ ਸਰਕਾਰ ਸ਼ਹੀਦ ਭਗਤ ਸਿੰਘ ਦੇ ਆਜ਼ਾਦੀ ਦੇ ਸੁਪਨਿਆਂ ਨੂੰ ਪੈਰਾਂ ਹੇਠ ਰੋਲ ਰਹੀ ਹੈ ਅਤੇ ਸੰਘਰਸ਼ਸ਼ੀਲ ਲੋਕਾਂ ਉਪਰ ਜਬਰ ਕਰਨ ਤੇ ਸੰਘਰਸ਼ ਕਰਨ ਉਪਰ ਪਾਬੰਦੀਆਂ ਲਗਾਉਣ ਦੇ ਰਾਹ ਪੈ ਗਈ ਹੈ।



Source link