ਨਵੀਂ ਦਿੱਲੀ, 28 ਸਤੰਬਰ
ਦਿੱਲੀ ਦੀ ਇਕ ਅਦਾਲਤ ਨੇ ਅੱਜ ਭਾਰਤੀ ਰੇਲਵੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਘੁਟਾਲਾ ਮਾਮਲੇ ‘ਚ ਬਿਹਾਰ ਦੇ ਉਪ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੂੰ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਦੀ ਸੀਬੀਆਈ ਦੀ ਅਰਜ਼ੀ ‘ਤੇ ਨਿੱਜੀ ਤੌਰ ਉੱਤੇ ਅਦਾਲਤ ‘ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਯਾਦਵ ਦੇ ਵਕੀਲ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੰਦੇ ਹੋਏ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਤੇਜਸਵੀ ਯਾਦਵ ਨੂੰ 18 ਅਕਤੂਬਰ ਨੂੰ ਨਿੱਜੀ ਤੌਰ ‘ਤੇ ਅਦਾਲਤ ‘ਚ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ। -ਪੀਟੀਆਈ