ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 28 ਸਤੰਬਰ

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਸਕੀਮ (ਪੀਐੱਮਜੀਕੇਏਵਾਈ) ਦੀ ਮਿਆਦ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕਰ ਦਿੱਤਾ ਹੈ। ਇਸ ਸਕੀਮ ਤਹਿਤ ਦੇਸ਼ ਦੇ 80 ਕਰੋੜ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਦੀ ਮਿਆਦ ਸ਼ੁੱਕਰਵਾਰ ਨੂੰ ਖ਼ਤਮ ਹੋ ਰਹੀ ਸੀ। ਸਰਕਾਰ ਨੇ ਫ਼ੈਸਲਾ ਦੇਸ਼ ਵਿੱਚ ਵਧ ਰਹੀ ਮਹਿੰਗਾਈ ਤੇ ਅਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਇਸ ਸਕੀਮ ਤਹਿਤ 80 ਕਰੋੜ ਗ਼ਰੀਬਾਂ ਨੂੰ ਹਰ ਮਹੀਨੇ ਪੰਜ ਕਿਲੋ ਕਣਕ ਅਤੇ ਚੌਲ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਇਸ ਦੀ ਮਿਆਦ ਸ਼ੁੱਕਰਵਾਰ ਨੂੰ ਖ਼ਤਮ ਹੋ ਰਹੀ ਸੀ। ਹੁਣ ਇਹ ਸਕੀਮ 31 ਦਸੰਬਰ ਤੱਕ ਚੱਲੇਗੀ।”



Source link