ਨਵੀਂ ਦਿੱਲੀ, 2 ਅਕਤੂਬਰ
ਕਾਂਗਰਸ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਹੈ ਕਿ ਉਹ ਇਸ ਚੋਣ ਵਿੱਚ ਕਿਸੇ ਦੇ ਖ਼ਿਲਾਫ਼ ਨਹੀਂ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਧਾਰਨਾ ਨੂੰ ਵੀ ਖਾਰਜ ਕਰ ਦਿੱਤਾ ਕਿ ਉਨ੍ਹਾਂ ਨੂੰ ਗਾਂਧੀ ਪਰਿਵਾਰ ਦਾ ਸਮਰਥਨ ਹਾਸਲ ਹੈ। ਉਨ੍ਹਾਂ ਕਿਹਾ ਕਿ ਉਹ ਕਈ ਸੀਨੀਅਰ ਅਤੇ ਨੌਜਵਾਨ ਕਾਂਗਰਸੀ ਨੇਤਾਵਾਂ ਦੇ ਕਹਿਣ ‘ਤੇ ਚੋਣ ਮੈਦਾਨ ‘ਚ ਉਤਰੇ ਹਨ।