ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ

ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 11 ਅਕਤੂਬਰ

ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ ‘ਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ‘ਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ। ਕੇਂਦਰ ਨੇ ਸਿਖਰਲੀ ਅਦਾਲਤ ਨੂੰ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਉਸ ਦੀ ਰਹਿਮ ਦੀ ਅਪੀਲ ‘ਤੇ ਵਿਚਾਰ ਕਰਨਾ ਮੁਸ਼ਕਲ ਹੈ।



Source link