ਜੀ-20 ਦੀ ਪ੍ਰਧਾਨਗੀ ਦੌਰਾਨ ਕ੍ਰਿਪਟੋ ਵੀ ਭਾਰਤ ਦੇ ਏਜੰਡੇ ’ਤੇ: ਨਿਰਮਲਾ

ਜੀ-20 ਦੀ ਪ੍ਰਧਾਨਗੀ ਦੌਰਾਨ ਕ੍ਰਿਪਟੋ ਵੀ ਭਾਰਤ ਦੇ ਏਜੰਡੇ ’ਤੇ: ਨਿਰਮਲਾ


ਵਾਸ਼ਿੰਗਟਨ, 16 ਅਕਤੂਬਰ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਅਗਲੇ ਸਾਲ ਜੀ-20 ਦੀ ਪ੍ਰਧਾਨਗੀ ਦੌਰਾਨ ਕ੍ਰਿਪਟੋਕਰੰਸੀ ਲਈ ਨਿਯਮ ਸੰਚਾਲਨ ਪ੍ਰਕਿਰਿਆ (ਐੱਸਓਪੀ) ਵਿਕਸਿਤ ਕਰਨ ਦਾ ਟੀਚਾ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤਕਨਾਲੋਜੀ ਦੀ ਵਰਤੋਂ ਕਰਨਾ ਚਾਹੁੰਦੇ ਹਾਂ ਪਰ ਇਸ ਦੀ ਦੁਰਵਰਤੋਂ ਨਹੀਂ ਚਾਹੁੰਦੇ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਅਤੇ ਵਿਸ਼ਵ ਬੈਂਕ ਦੀਆਂ ਸਾਲਾਨਾ ਬੈਠਕਾਂ ‘ਚ ਹਿੱਸਾ ਲੈਣ ਲਈ ਇੱਥੇ ਆਏ ਭਾਰਤੀ ਪੱਤਰਕਾਰਾਂ ਦੇ ਸਮੂਹ ਨੂੰ ਸੀਤਾਰਮਨ ਨੇ ਕਿਹਾ, ‘ਇਹ (ਕ੍ਰਿਪਟੋ) ਵੀ ਭਾਰਤ ਦਾ (ਜੀ-20 ਦੀ ਪ੍ਰਧਾਨਗੀ ਦੇ ਦੌਰਾਨ) ਏਜੰਡਾ ਵੀ ਹੋਵੇਗੀ। ਜੀ-20 ਦੀ ਭਾਰਤ ਦੀ ਪ੍ਰਧਾਨਗੀ 1 ਦਸੰਬਰ 2022 ਤੋਂ 30 ਨਵੰਬਰ 2023 ਤੱਕ ਚੱਲੇਗੀ।



Source link