ਇਸਲਾਮਾਬਾਦ, 17 ਅਕਤੂਬਰ
ਪਾਕਿਸਤਾਨ ਦੀ ਵਿਸ਼ੇਸ਼ ਕੋਰਟ ਨੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਚੋਣ ਕਮਿਸ਼ਨ ਕੋਲ ਦਾਇਰ ਫ਼ਰਜ਼ੀ ਹਲਫ਼ਨਾਮਿਆਂ ਨਾਲ ਜੁੜੇ ਕੇਸ ਵਿੱਚ 31 ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੰਘੀ ਜਾਂਚ ਏਜੰਸੀ ਨੇ ਖ਼ਾਨ ਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੀਨੀਅਰ ਆਗੂਆਂ ਖਿਲਾਫ਼ ਪਿਛਲੇ ਹਫ਼ਤੇ ਕੇਸ ਦਰਜ ਕੀਤਾ ਸੀ। -ਪੀਟੀਆਈ