ਦਿੱਲੀ ਪੁਲੀਸ ਨੇ ਗੈਂਗਸਟਰ ਦੀਪਕ ਟੀਨੂ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ

ਦਿੱਲੀ ਪੁਲੀਸ ਨੇ ਗੈਂਗਸਟਰ ਦੀਪਕ ਟੀਨੂ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ


ਜੋਗਿੰਦਰ ਸਿੰਘ ਮਾਨ

ਮਾਨਸਾ, 19 ਅਕਤੂਬਰ

ਦਿੱਲੀ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਦੀਪਕ ਟੀਨੂ ਨੂੰ ਅੱਜ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਏਜੀਟੀਐੱਫ ਟੀਮ ਵੀ ਅਜਮੇਰ ਵਿੱਚ ਮੁਲਜ਼ਮ ਦੀ ਭਾਲ ਕਰ ਰਹੀ ਸੀ। ਹਾਲਾਂਕਿ ਦਿੱਲੀ ਪੁਲੀਸ ਪਹਿਲਾਂ ਉਸ ਨੂੰ ਲੱਭਣ ਤੇ ਕਾਬੂ ਕਰਨ ਵਿੱਚ ਸਫ਼ਲ ਰਹੀ। ਟੀਨੂ 1 ਅਕਤੂਬਰ ਦੀ ਰਾਤ ਨੂੰ ਮਾਨਸਾ ਪੁਲੀਸ ਦੀ ਗ੍ਰਿਫ਼ਤ ਤੋਂ ਫ਼ਰਾਰ ਹੋ ਗਿਆ ਸੀ। ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਛੇਤੀ ਹੀ ਮਾਨਸਾ ਲਿਆਂਦਾ ਜਾਵੇਗਾ।



Source link