ਵਾਸ਼ਿੰਗਟਨ, 20 ਅਕਤੂਬਰ
ਅਮਰੀਕਾ ਨੇ ਕਿਹਾ ਹੈ ਕਿ ਪੁਲਿਤਜ਼ਰ ਪੁਰਸਕਾਰ ਜੇਤੂ ਕਸ਼ਮੀਰੀ ਪੱਤਰਕਾਰ ਸਨਾ ਇਰਸ਼ਾਦ ਮੱਟੂ ਨੂੰ ਕਥਿਤ ਤੌਰ ‘ਤੇ ਦੇਸ਼ ਦੀ ਯਾਤਰਾ ਕਰਨ ਤੋਂ ਰੋਕਣ ਦੀਆਂ ਰਿਪੋਰਟਾਂ ਤੋਂ ਉਹ ਵਾਕਫ਼ ਹੈ। ਮੱਟੂ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਵੱਕਾਰੀ ਪੁਰਸਕਾਰ ਲੈਣ ਲਈ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਅਮਰੀਕਾ ਜਾਣ ਤੋਂ ਰੋਕ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਵੇਦਾਂਤ ਪਟੇਲ ਨੇ ਰੋਜ਼ਾਨਾ ਨਿਊਜ਼ ਕਾਨਫਰੰਸ ਨੂੰ ਦੱਸਿਆ, ‘ਅਸੀਂ ਰਿਪੋਰਟਾਂ ਤੋਂ ਜਾਣੂ ਹਾਂ ਕਿ ਮੱਟੂ ਨੂੰ ਅਮਰੀਕਾ ਦੀ ਯਾਤਰਾ ਕਰਨ ਤੋਂ ਰੋਕਿਆ ਜਾ ਰਿਹਾ ਹੈ ਅਤੇ ਅਸੀਂ ਇਨ੍ਹਾਂ ਘਟਨਾਵਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ।’