ਅਹਿਮਦਾਬਾਦ, 23 ਅਕਤੂਬਰ
ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਜੇਕਰ ਗੁਜਰਾਤ ਵਿਧਾਨ ਸਭਾ ਚੋਣਾਂ ਮਗਰੋਂ ਸੂਬੇ ਵਿੱਚ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਵੱਖ-ਵੱਖ ਵਿਭਾਗਾਂ ਵਿੱਚ ਠੇਕਾ ਅਤੇ ਆਊਟਸੋਰਸ ਆਧਾਰ ‘ਤੇ ਕੰਮ ਕਰਦੇ 15 ਲੱਖ ਮੁਲਾਜ਼ਮਾਂ ਦੀ ਸੇਵਾਵਾਂ ਰੈਗਲਰ ਕੀਤੀਆਂ ਜਾਣਗੀਆਂ। ਇਹ ਐਲਾਨ ਪਾਰਟੀ ਦੀ ਸੂਬਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਹਿੰਮਤ ਸਿੰਘ ਪਟੇਲ ਨੇ ਕੀਤਾ। ਕਾਂਗਰਸ ਨੇ ਗ਼ੈਰਕਾਨੂੰਨੀ ਉਸਾਰੀਆਂ ਨੂੰ ਰੈਗੂਲਰ ਕਰਵਾਉਣ ਦੇ ਚਾਹਵਾਨ ਲੋਕਾਂ ਨੂੰ ਵੀ ਅਜਿਹਾ ਕਰਨ ਦੀ ਆਗਿਆ ਦੇਣ ਵਾਅਦਾ ਵੀ ਕੀਤਾ ਹੈ।