ਨਵੀਂ ਦਿੱਲੀ, 27 ਅਕਤੂਬਰ
ਕੇਂਦਰੀ ਸਮਾਜਿਕ ਨਿਆਂ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ਨੋਟਾਂ ‘ਤੇ ਦੇਵੀ ਲੱਛਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਲਗਾਉਣ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਕੋਈ ਕਰੰਸੀ ‘ਤੇ ਤਸਵੀਰ ਲਾਉਣੀ ਹੀ ਹੈ ਤਾਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਲੱਗਣੀ ਚਾਹੀਦੀ ਹੈ।