ਟੀਨੂ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਵਾਧਾ

ਟੀਨੂ ਦੇ ਪੁਲੀਸ ਰਿਮਾਂਡ ’ਚ 3 ਦਿਨ ਦਾ ਵਾਧਾ


ਨਵੀਂ ਦਿੱਲੀ, 28 ਅਕਤੂਬਰ

ਇਥੋਂ ਦੀ ਪਟਿਆਲਾ ਹਾਊਸ ਕੋਰਟ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂ ਦੇ ਪੁਲੀਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪਿਛਲੇ ਹਫ਼ਤੇ ਟੀਨੂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਸੀ, ਜੋ 1 ਅਕਤੂਬਰ ਨੂੰ ਪੰਜਾਬ ਪੁਲੀਸ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ। ਟੀਨੂ ਨੂੰ ਪਿਛਲੇ ਹਫਤੇ ਸੱਤ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ ਦੇ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਦੌਰਾਨ ਦੀਪਕ ਟੀਨੂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ। ਪੰਜਾਬ ਪੁਲੀਸ ਨੇ ਇਸ ਰਿਮਾਂਡ ਦੀ ਮੰਗ ਕੀਤੀ ਸੀ।



Source link