ਨਵੀਂ ਦਿੱਲੀ, 31 ਅਕਤੂਬਰ
ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਐਕਟ (ਸੀਏੲੇ) ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਸੁਣਵਾਈ 6 ਦਸੰਬਰ ਲਈ ਨਿਰਧਾਰਿਤ ਕਰ ਦਿੱਤੀ ਹੈ। ਚੀਫ਼ ਜਸਟਿਸ ਯੂ.ਯੂ.ਲਲਿਤ ਤੇ ਜਸਟਿਸ ਐੱਸ.ਰਵਿੰਦਰ ਭੱਟ ਅਤੇ ਜਸਟਿਸ ਬੇਲਾ ਐੱਮ.ਤ੍ਰਿਵੇਦੀ ਦੇ ਬੈਂਚ ਨੇ ਅਸਾਮ ਤੇ ਤ੍ਰਿਪੁਰਾ ਸਰਕਾਰਾਂ ਨੂੰ ਜਵਾਬ ਦਾਅਵਾ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। -ਏਐੱਨਆਈ