ਲੰਡਨ: ਭਾਰਤੀ ਮੂਲ ਦੇ ਨੋਬੇਲ ਪੁਰਸਕਾਰ ਜੇਤੂ ਪ੍ਰੋਫੈਸਰ ਵੈਂਕੀ ਰਾਮਾਕ੍ਰਿਸ਼ਨਨ ਨੂੰ ਵਿਗਿਆਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਬਰਤਾਨੀਆ ਦੇ ਸਮਰਾਟ ਚਾਰਲਸ ਤੀਜੇ ਵੱਲੋਂ ਵੱਕਾਰੀ ‘ਆਰਡਰ ਆਫ ਮੈਰਿਟ’ ਨਾਲ ਸਨਮਾਨਿਤ ਕੀਤਾ ਗਿਆ ਹੈ। 70 ਸਾਲਾ ਅਣੂ ਜੀਵ ਵਿਗਿਆਨੀ ਦਾ ਨਾਮ ਉਨ੍ਹਾਂ ਛੇ ਵਿਅਕਤੀਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਦੀ ਨਿਯੁਕਤੀ ਮਹਾਰਾਣੀ ਐਲਿਜ਼ਾਬੈੱਥ ਦੂਜੀ ਨੇ ਸਤੰਬਰ ਵਿੱਚ ਆਪਣੇ ਦੇਹਾਂਤ ਤੋਂ ਪਹਿਲਾਂ ਇਤਿਹਾਸਕ ਆਦੇਸ਼ ਵਿੱਚ ਕੀਤੀ ਸੀ। ਉਨ੍ਹਾਂ ਨੂੰ 2009 ਵਿੱਚ ਰਸਾਇਣ ਵਿਗਿਆਨ ਵਿੱਚ ਨੋਬੇਲ ਪੁਰਸਕਾਰ ਮਿਲਿਆ ਸੀ। -ਪੀਟੀਆਈ