ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 16 ਨਵੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਪੁੱਜ ਕੇ ਸ਼ਹੀਦੀ ਦਿਹਾੜੇ ਮੌਕੇ ਐਲਾਨ ਕੀਤਾ ਕਿ ਹਲਵਾਰਾ ਹਵਾਈ ਅੱਡੇ ਦੀ ਸ਼ਾਨਦਾਰ ਇਮਾਰਤ ਦਾ ਨਿਰਮਾਣ 48.90 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਇਸ ਨੂੰ ਪੂਰੀ ਤਸੱਲੀ ਨਾਲ ਕਾਗ਼ਜ਼ੀ ਕਾਰਵਾਈ ਪੂਰੀ ਕਰਕੇ ਬਹੁਤ ਜਲਦ ਪੰਜਾਬੀਆਂ ਨੂੰ ਸਮਰਪਿਤ ਕੀਤਾ ਜਾਵੇਗਾ।