ਪੰਜਾਬ ਮੰਤਰੀ ਮੰਡਲ ਨੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੂੰ ਹਰੀ ਝੰਡੀ ਦਿੱਤੀ

ਪੰਜਾਬ ਮੰਤਰੀ ਮੰਡਲ ਨੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੂੰ ਹਰੀ ਝੰਡੀ ਦਿੱਤੀ


ਪੰਜਾਬੀ ਟ੍ਰਿਬਿਊਨ ਵੈੱਬ ਡੈੈੱਸਕ

ਚੰਡੀਗੜ੍ਹ, 18 ਨਵੰਬਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ‘ਚ ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ 1.75 ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਨੂੰ ਸਿੱਧਾ ਫਾਇਦਾ ਹੋਵੇਗਾ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪ੍ਰੈੱਸ ਕਾਨਫ਼ਰੰਸ ਕਰ ਕੈਬਨਿਟ ਵੱਲੋਂ ਕੀਤੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 645 ਲੈਕਚਰਾਰਾਂ ਦੀ ਭਰਤੀ ਕੀਤੀ ਜਾਵੇਗੀ ਤੇ ਗੰਨੇ ਦਾ ਮੁੱਲ 380 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। 20 ਨਵੰਬਰ ਤੋਂ ਖੰਡ ਮਿੱਲਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯੁਕਤੀ ਕਰਨ ਦਾ ਫ਼ੈਸਲਾ ਕੀਤਾ ਗਿਆ।



Source link