ਨਵੀਂ ਦਿੱਲੀ, 24 ਨਵੰਬਰ
ਦੇਸ਼ ਵਿੱਚ ਖਸਰੇ ਦੇ ਕੇਸਾਂ ਵਿੱਚ ਵਾਧੇ ਕਾਰਨ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਉਹ ਖਸਰੇ ਅਤੇ ਰੁਬੇਲਾ ਦੇ ਟੀਕਿਆਂ ਦੀਆਂ ਵਾਧੂ ਖੁਰਾਕਾਂ ਨੌਂ ਮਹੀਨੇ ਤੋਂ ਪੰਜ ਸਾਲ ਦੀ ਉਮਰ ਦੇ ਬੱਚਿਆਂ ਨੂੰ ਦੇਣ ਬਾਰੇ ਵਿਚਾਰ ਕਰਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਬਿਹਾਰ, ਗੁਜਰਾਤ, ਹਰਿਆਣਾ, ਝਾਰਖੰਡ, ਕੇਰਲਾ ਅਤੇ ਮਹਾਰਾਸ਼ਟਰ ਦੇ ਕੁਝ ਜ਼ਿਲ੍ਹਿਆਂ ਵਿੱਚ ਖਸਰੇ ਦੇ ਕਈ ਮਾਮਲੇ ਸਾਹਮਣੇ ਆਏ ਹਨ।