ਅੰਮ੍ਰਿਤਸਰ: ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਤੋਂ 2 ਘੰਟਿਆਂ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ


ਅੰਮ੍ਰਿਤਸਰ, 29 ਨਵੰਬਰ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਇਥੇ ਪੰਜਾਬ ਵਿਜੀਲੈਂਸ ਮੂਹਰੇ ਪੇਸ਼ ਹੋਏ। ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ ਦੋ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ ਕੀਤੀ। ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਜਾਇਦਾਦ ਨਾਜਾਇਜ਼ ਤਰੀਕੇ ਨਾਲ ਨਹੀਂ ਬਣਾਈ, ਜਾਇਦਾਦ ਬਿਲਕੁਲ ਉਨ੍ਹਾਂ ਦੀ ਆਮਦਨ ਅਨੁਸਾਰ ਹੈ। ਵਿਜੀਲੈਂਸ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸੋਨੀ ਨੂੰ ਕਈ ਕਾਗਜ਼ ਸੌਂਪੇ ਗਏ ਸਨ ਅਤੇ ਇਨ੍ਹਾਂ ਨੂੰ ਹਫ਼ਤੇ ਵਿੱਚ ਭਰਕੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ।Source link