ਮੁੰਬਈ: ਬਾਬਾ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ

ਮੁੰਬਈ: ਬਾਬਾ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ


ਮੁੰਬਈ, 29 ਨਵੰਬਰ

ਯੋਗ ਗੁਰੂ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਨੇ ਇਸ ਟਿੱਪਣੀ ਲਈ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ। ਕਮਿਸ਼ਨ ਦੀ ਚੇਅਰਪਰਸਨ ਰੂਪਾਲੀ ਚਕਨਕਰ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਹਫ਼ਤੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸਮਾਗਮ ਦੌਰਾਨ ਰਾਮਦੇਵ ਨੇ ਕਿਹਾ ਕਿ ਔਰਤਾਂ ਸਾੜ੍ਹੀਆਂ, ਸਲਵਾਰ-ਕਮੀਜ਼, ਕਿਸੇ ਵੀ ਚੀਜ਼ ਜਾਂ ਕੁਝ ਵੀ ਨਾ ਪਹਿਨਣ ‘ਤੇ ਚੰਗੀਆਂ ਲੱਗ ਸਕਦੀਆਂ ਹਨ। ਉਨ੍ਹਾਂ ਨੇ ਸਮਾਗਮ ਵਿੱਚ ਰਾਜ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਵੀ ਮੰਚ ‘ਤੇ ਸੀ।



Source link