ਲਖਵਿੰਦਰ ਸਿੰਘ ਬਰਾੜ
ਮਲੋਟ, 1 ਦਸੰਬਰ
ਪਿੰਡ ਮਲੋਟ ਵਿਚਲੇ ਬੀਡੀਪੀਓ ਦਫ਼ਤਰ ਅੰਦਰ ਇਕ ਕੰਧ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ, ਜਿਸ ਸਬੰਧੀ ਪਤਾ ਲੱਗਣ ‘ਤੇ ਪ੍ਰਸ਼ਾਸਨ ਨੇ ਤੁਰੰਤ ਇਨ੍ਹਾਂ ਨਾਅਰਿਆਂ ‘ਤੇ ਕਾਲਾ ਰੰਗ ਫਿਰਵਾ ਦਿੱਤਾ। ਇਸ ਬਾਬਤ ਥਾਣਾ ਸਦਰ ਦੇ ਇੰਚਾਰਜ ਜਸਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨਾਅਰਿਆਂ ਨੂੰ ਮਿਟਾ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।