ਚੰਡੀਗੜ੍ਹ, 8 ਦਸੰਬਰ
ਜਲੰਧਰ ਦੇ ਨਕੋਦਰ ‘ਚ ਬੀਤੀ ਰਾਤ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਗੋਲੀਆਂ ਮਾਰ ਕੇ ਕਤਲ ਕੀਤੇ ਕੱਪੜਾ ਵਪਾਰੀ ਦੇ ਜ਼ਖ਼ਮੀ ਹੋਏ ਗੰਨਮੈਨ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਅਦਾਇਗੀ ਕਰੇਗੀ ਤੇ ਐੱਚਡੀਐੱਫਸੀ ਬੈਂਕ ਵਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।