ਲਖੀਮਪੁਰ ਖੀਰੀ ਹਿੰਸਾ ਦੇ ਗਵਾਹ ਦੇ ਭਰਾ ’ਤੇ ਹਮਲਾ, ਪੁਲੀਸ ਨੇ ਧਾਰਾ 307 ਤਹਿਤ ਕੇਸ ਦਰਜ ਕੀਤਾ

ਲਖੀਮਪੁਰ ਖੀਰੀ ਹਿੰਸਾ ਦੇ ਗਵਾਹ ਦੇ ਭਰਾ ’ਤੇ ਹਮਲਾ, ਪੁਲੀਸ ਨੇ ਧਾਰਾ 307 ਤਹਿਤ ਕੇਸ ਦਰਜ ਕੀਤਾ


ਲਖੀਮਪੁਰ ਖੀਰੀ (ਯੂਪੀ), 11 ਦਸੰਬਰ

ਲਖੀਮਪੁਰ ਹਿੰਸਾ ਦੇ ਗਵਾਹ ਦੇ ਭਰਾ ‘ਤੇ ਨੌਜਵਾਨ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਅੱਜ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਕੀਤੇ ਇਸ ਹਮਲੇ ਦਾ ਸਾਲ 2021 ਦੀ ਹਿੰਸਾ ਨਾਲ ਕੋਈ ਸਬੰਧ ਨਹੀਂ ਹੈ। ਜ਼ਖਮੀ ਸਰਵਜੀਤ ਸਿੰਘ, ਪ੍ਰਭਜੀਤ ਸਿੰਘ ਦਾ ਭਰਾ ਹੈ। ਆਪਣੀ ਸ਼ਿਕਾਇਤ ‘ਚ ਪੀੜਤ ਨੇ ਦੋਸ਼ ਲਾਇਆ ਕਿ ਉਸ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਤਿਕੁਨੀਆ ‘ਚ ਆਪਣੇ ਦੋਸਤ ਦੀ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ। ਮੁਲਜ਼ਮ ਵਿਕਾਸ ਚਾਵਲਾ ਨੇ ਆਪਣੇ ਸਾਥੀ ਨਾਲ ਮਿਲ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਤਹਿਤ ਐੱਫਆਈਆਰ ਦਰਜ ਕਰ ਲਈ ਗਈ ਹੈ।



Source link