ਨਿਊਯਾਰਕ, 24 ਦਸੰਬਰ
ਅਮਰੀਕਾ ਦੀ ਸੰਘੀ ਅਪੀਲ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਅਮਰੀਕੀ ਮਰੀਨ ਕੋਰ ਵਿੱਚ ਸਿੱਖ ਦਾੜ੍ਹੀ ਰੱਖ ਸਕਦੇ ਹਨ ਅਤੇ ਦਸਤਾਰ ਸਜਾ ਸਕਦੇ ਹਨ। ਡਿਸਟ੍ਰਿਕਟ ਆਫ ਕੋਲੰਬੀਆ ਦੀ ਸੰਘੀ ਅਪੀਲ ਅਦਾਲਤ ਦੇ ਜੱਜਾਂ ਨੇ ਸ਼ੁੱਕਰਵਾਰ ਨੂੰ ਸਿੱਖਾਂ ‘ਤੇ ਅਜਿਹੀ ਪਾਬੰਦੀ ਨੂੰ ਰੱਦ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ। ਇਹ ਫੈਸਲਾ ਤਿੰਨ ਸਿੱਖ ਮਰੀਨ ਕੋਰ ‘ਚ ਭਰਤੀ ਹੋਣ ਤੋਂ ਬਾਅਦ ਆਇਆ ਹੈ। ਅਕਾਸ਼ ਸਿੰਘ, ਜਸਕੀਰਤ ਸਿੰਘ ਅਤੇ ਮਿਲਾਪ ਸਿੰਘ ਚਾਹਲ ਨੇ ਕੋਰ ਦੇ ਨਿਯਮ ਖ਼ਿਲਾਫ਼ ਅਦਾਲਤ ਦਾ ਦਰ ਖੜਕਾਇਆ ਸੀ।