ਕਾਠਮੰਡੂ, 25 ਦਸੰਬਰ
ਵਿਰੋਧੀ ਸੀਪੀਐੱਨ-ਯੂਐੱਮਐੱਲ ਅਤੇ ਹੋਰ ਛੋਟੀਆਂ ਪਾਰਟੀਆਂ ਨੇ ਸੀਪੀਐੱਨ-ਮਾਓਵਾਦੀ ਸੈਂਟਰ ਦੇ ਚੇਅਰਮੈਨ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੂੰ ਆਪਣਾ ਸਮਰਥਨ ਦੇ ਦਿੱਤਾ ਹੈ ਤੇ ਉਨ੍ਹਾਂ ਦਾ ਹੁਣ ਨੇਪਾਲ ਦਾ ਅਗਲਾ ਪ੍ਰਧਾਨ ਮੰਤਰੀ ਬਣਨਾ ਤੈਅ ਹੈ। ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਸੀਪੀਐੱਨ-ਯੂਐੱਮਐੱਲ, ਸੀਪੀਐੱਨ-ਮਾਓਵਾਦੀ ਸੈਂਟਰ, ਰਾਸ਼ਟਰੀ ਸੁਤੰਤਰ ਪਾਰਟੀ (ਆਰਐੱਸਪੀ) ਅਤੇ ਹੋਰ ਛੋਟੀਆਂ ਪਾਰਟੀਆਂ ਦੀ ਮੀਟਿੰਗ ‘ਪ੍ਰਚੰਡ’ ਦੀ ਅਗਵਾਈ ਵਿੱਚ ਸਰਕਾਰ ਬਣਾਉਣ ਲਈ ਸਹਿਮਤ ਹੋ ਗਈਆਂ।