ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਹਿਲੇ ਵੀਰ ਬਾਲ ਦਿਵਸ ਸਮਾਗਮ ’ਚ ਸ਼ਾਮਲ ਹੋਣ ਦਾ ਸਨਮਾਨ ਮਿਲਿਆ: ਮੋਦੀ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਹਿਲੇ ਵੀਰ ਬਾਲ ਦਿਵਸ ਸਮਾਗਮ ’ਚ ਸ਼ਾਮਲ ਹੋਣ ਦਾ ਸਨਮਾਨ ਮਿਲਿਆ: ਮੋਦੀ


ਚੰਡੀਗੜ੍ਹ, 25 ਦਸੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵੀਰ ਬਾਲ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਅੱਜ ਮਨ ਕੀ ਬਾਤ ‘ਚ ਕਿਹਾ, ’26 ਦਸੰਬਰ ਨੂੰ ਪਹਿਲਾ ਵੀਰ ਬਾਲ ਦਿਵਸ ਹੈ ਅਤੇ ਮੈਨੂੰ ਨਵੀਂ ਦਿੱਲੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲੇਗਾ।’ ਇਸ ਸਾਲ 9 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ।



Source link