ਚੰਡੀਗੜ੍ਹ, 27 ਦਸੰਬਰ
ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਧੁੰਦ ਛਾਈ ਰਹੀ ਅਤੇ ਕੜਾਕੇ ਦੀ ਠੰਢ ਜਾਰੀ ਹੈ। ਹਰਿਆਣਾ ਦੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਬਠਿੰਡਾ ‘ਚ ਕੜਾਕੇ ਦੀ ਠੰਢ ਪੈ ਗਈ, ਜਿੱਥੇ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2, 4.4 ਅਤੇ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।