ਅਜੇ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 28 ਦਸੰਬਰ
ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਰਾਜਪਾਲ ਪੰਜਾਬ ਦੀ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਰਾਜਪਾਲ ਦੇ ਏਡੀਸੀ ਪੀਐੱਸ ਪਰਮਾਰ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।