ਚੰਡੀਗੜ੍ਹ, 7 ਜਨਵਰੀ
ਹਰਿਆਣਾ ਅਤੇ ਪੰਜਾਬ ਵਿਚ ਅੱਜ ਵੀ ਠੰਢ ਦਾ ਕਹਿਰ ਜਾਰੀ ਰਿਹਾ। ਜ਼ਿਆਦਾਤਰ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਦੋਵਾਂ ਰਾਜਾਂ ‘ਚ ਬਹੁਤੀਆਂ ਥਾਵਾਂ ‘ਤੇ ਸੰਘਣੀ ਧੁੰਦ ਕਾਰਨ ਜਨਜੀਵਨ ‘ਤੇ ਮਾੜਾ ਅਸਰ ਪਿਆ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਰਿਆਣਾ ਦੇ ਨਾਰਨੌਲ ਅਤੇ ਹਿਸਾਰ ਵਿਚ ਪਾਰਾ ਦੋ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਪੰਜਾਬ ਦੇ ਬਠਿੰਡਾ ਅਤੇ ਗੁਰਦਾਸਪੁਰ ਵਿੱਚ ਪਾਰਾ ਚਾਰ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਲੁਧਿਆਣਾ ‘ਚ 6.3, ਪਟਿਆਲਾ ‘ਚ 4.6, ਅੰਮ੍ਰਿਤਸਰ ‘ਚ 6.6 ਅਤੇ ਮੁਹਾਲੀ ‘ਚ ਘੱਟੋ-ਘੱਟ ਤਾਪਮਾਨ 6.1 ਰਿਹਾ।