ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਜਨਵਰੀ
ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੂੰ ਇੱਥੇ ਸਰਕਟ ਹਾਊਸ ਪਟਿਆਲਾ ਪੁੱਜਣ ‘ਤੇ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ, ਏਡੀਸੀ ਗੁਰਪ੍ਰੀਤ ਥਿੰਦ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਐਸ ਐਸ ਪੀ ਵਰੁਣ ਸ਼ਰਮਾ ਅਤੇ ਹੋਰਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜਰਨੈਲ ਮਨੂ ਤੇ ਹੋਰ ਆਗੂ ਵੀ ਪੁੱਜੇ ਹੋਏ ਸਨ। ਇਸ ਮੌਕੇ ਡਾ. ਬਲਵੀਰ ਸਿੰਘ ਨੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਦੀ ਗੱਲ ਆਖੀ।