ਸੂਬੇ ਵਿੱਚ ਨਵੇਂ ਫੂਡ ਪ੍ਰੋਸੈਸਿੰਗ ਯੂੁਨਿਟ ਲੱਗਣਗੇ: ਜੌੜੇਮਾਜਰਾ

ਸੂਬੇ ਵਿੱਚ ਨਵੇਂ ਫੂਡ ਪ੍ਰੋਸੈਸਿੰਗ ਯੂੁਨਿਟ ਲੱਗਣਗੇ: ਜੌੜੇਮਾਜਰਾ


ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 18 ਜਨਵਰੀ

ਕੰਨੂ ਵੈਲਫੇਅਰ ਸੁੁਸਾਇਟੀ ਵੱਲੋਂ ਮਾਤਾ ਗੁੁਜਰ ਕੌਰ ਸਿਹਤ ਕੇਂਦਰ ਪਿੰਡ ਰਿਊਣਾ ਉੱਚਾ ਵਿੱਚ ਡਾ. ਹਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਮੁੱਖ-ਮਹਿਮਾਨ, ਜਦੋਂਕਿ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡ: ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜੌੜੇਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਇਲਾਜ ਲਈ ਮੁੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁੁਣ ਉਨ੍ਹਾਂ ਕੋਲ ਫੂਡ ਪ੍ਰੋਸੈਸਿੰਗ ਵਿਭਾਗ ਹੈ ਅਤੇ ਪੰਜਾਬ ਨੂੰ ਵਪਾਰਕ ਪੱਖੋਂ ਪ੍ਰਫੁੱਲਿਤ ਕਰਨ ਲਈ ਪੰਜਾਬ ਦੇ ਵਿਚ ਹੋਰ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕੀਤੇ ਜਾਣਗੇ। ਇਹ ਕਿੱਤਾ ਖੇਤੀਬਾੜੀ ਨਾਲ ਜੁੁੜਿਆ ਹੋਇਆ ਹੈ, ਕਿਸਾਨਾਂ ਨੂੰ ਫ਼ਸਲੀ ਜਾਲ ਵਿੱਚੋਂ ਕੱਢਣ ਲਈ ਵਿਉਂਤਬੰਦੀ ਕੀਤੀ ਜਾਵੇਗੀ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਅਜਿਹੀਆਂ ਡਿਸਪੈਂਸਰੀਆਂ ਖੋਲ੍ਹੀਆਂ ਗਈਆਂ ਹਨ, ਜਿੱਥੇ ਜ਼ਰੂਰਤਮੰਦ ਲੋਕਾਂ ਦੇ ਕਾਰਡ ਬਣਾ ਕੇ ਉਨ੍ਹਾਂ ਨੂੰ ਮੁੁਫ਼ਤ ਦਵਾਈ ਦਿੱਤੀ ਜਾਂਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਜੋੜੇਮਾਜਰਾ ਵੱਲੋਂ ਪਿੰਡ ਦੇ ਲਈ 3 ਲੱਖ ਰੁੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਲੜਕੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ। ਇਸ ਮੌਕੇ ਜਗਜੀਤ ਸਿੰਘ ਰਿਊਣਾ, ਗੱਜਣ ਸਿੰਘ ਜਲਵੇੜਾ, ਸਰਪੰਚ ਦੀਪ ਕੁੁਮਾਰ, ਗੁੁਰਸਤਿੰਦਰ ਜੱਲਾ ਤੇ ਮਾਨਵ ਟਿਵਾਣਾ ਹਾਜ਼ਰ ਸਨ।



Source link