ਪਾਕਿਸਤਾਨ ਨਾਲ ਗੱਲਬਾਤ ਰਾਹੀਂ ਹੀ ਖ਼ਤਮ ਹੋ ਸਕਦੈ ਅਤਿਵਾਦ: ਅਬਦੁੱਲਾ

ਪਾਕਿਸਤਾਨ ਨਾਲ ਗੱਲਬਾਤ ਰਾਹੀਂ ਹੀ ਖ਼ਤਮ ਹੋ ਸਕਦੈ ਅਤਿਵਾਦ: ਅਬਦੁੱਲਾ


ਲਖਨਪੁਰ, 20 ਜਨਵਰੀ

ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਇੱਥੇ ਕਿਹਾ ਕਿ ਜੰਮੂ ਕਸ਼ਮੀਰ ‘ਚ ਅਤਿਵਾਦ ਹਾਲੇ ਵੀ ਜਿਊਂਦਾ ਹੈ ਅਤੇ ਪਾਕਿਸਤਾਨ ਨਾਲ ਸੰਵਾਦ ਰਾਹੀਂ ਹੀ ਇਸਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਭਾਜਪਾ ‘ਤੇ ਭਾਰਤ ਵਿੱਚ ‘ਨਫ਼ਰਤ ਫੈਲਾਉਣ’ ਅਤੇ ਦੇਸ਼ ਦੀ ਅਖੰਡਤਾ ਖ਼ਤਰੇ ਵਿੱਚ ਪਾਉਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਲੋੜ ਹੈ ਅਤੇ ਅਜਿਹਾ ਤਾਂ ਹੀ ਸੰਭਵ ਹੋਵੇਗਾ ਜਦੋਂ ਨਫਰਤ ਦੀ ਥਾਂ ਪਿਆਰ ਵਧੇਗਾ। –ਪੀਟੀਆਈ



Source link