ਬੰਬ ਦੀ ਧਮਕੀ ਤੋਂ ਬਾਅਦ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ

ਬੰਬ ਦੀ ਧਮਕੀ ਤੋਂ ਬਾਅਦ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ


ਪਣਜੀ, 21 ਜਨਵਰੀ

ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਉਡਾਣ ਨੂੰ ਬੰਬ ਦੀ ਧਮਕੀ ਤੋਂ ਬਾਅਦ ਅੱਜ ਤੜਕੇ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ। ਅਜ਼ੁਰ ਏਅਰ ਦੇ ਜਹਾਜ਼ ਨੇ ਸਵੇਰੇ 4.15 ਵਜੇ ਦੱਖਣੀ ਗੋਆ ਦੇ ਡਾਬੋਲਿਮ ਹਵਾਈ ਅੱਡੇ ‘ਤੇ ਉਤਰਨਾ ਸੀ ਪਰ ਭਾਰਤੀ ਹਵਾਈ ਖੇਤਰ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਇਸ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ। ਅਧਿਕਾਰੀ ਦੇ ਅਨੁਸਾਰ, ‘ਡਾਬੋਲਿਮ ਹਵਾਈ ਅੱਡੇ ਦੇ ਨਿਰਦੇਸ਼ਕ ਨੂੰ ਰਾਤ 12.30 ਵਜੇ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਜਹਾਜ਼ ਵਿੱਚ ਬੰਬ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਬਾਅਦ, ਜਹਾਜ਼ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ।’



Source link