ਨਵੀਂ ਦਿੱਲੀ, 16 ਫਰਵਰੀ
ਕੇਂਦਰੀ ਵਾਤਾਵਰਣ ਮੰਤਰੀ ਭੂਪਿੰਦਰ ਯਾਦਵ ਨੇ ਅੱਜ ਕਿਹਾ ਕਿ ਦੱਖਣੀ ਅਫਰੀਕਾ ਤੋਂ 12 ਚੀਤੇ 18 ਫਰਵਰੀ ਨੂੰ ਦੇਸ਼ ਵਿਚ ਲਿਆਂਦੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 17 ਸਤੰਬਰ ਨੂੰ ਆਪਣੇ 72ਵੇਂ ਜਨਮ ਦਿਨ ਦੇ ਮੌਕੇ ‘ਤੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਨਾਮੀਬੀਆ ਤੋਂ ਲਿਆਂਦੇ ਅੱਠ ਚੀਤਿਆਂ ਨੂੰ ਛੱਡ ਦਿੱਤਾ ਸੀ, ਜਿਨ੍ਹਾਂ ਵਿੱਚ ਪੰਜ ਮਾਦਾ ਅਤੇ ਤਿੰਨ ਨਰ ਸ਼ਾਮਲ ਸਨ।