ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਏ : ਫਾਰੂਕ ਅਬਦੁੱਲਾ

ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਏ : ਫਾਰੂਕ ਅਬਦੁੱਲਾ


ਸ੍ਰੀਨਗਰ, 22 ਫਰਵਰੀ

ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਬਹਾਲ ਕਰਨ ਦੇ ਮੁੱਦੇ ‘ਤੇ ਲੋਕਾਂ ਨਾਲ ਨਾਟਕ ਰਚ ਰਹੀ ਹੈ। ਜ਼ਿਕਰਯੋਗ ਹੈ ਕਿ ਫਾਰੂਕ ਅਬਦੁੱਲਾ ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਦੋਸ਼ ਲਾਇਆ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਬਹਾਲ ਨਹੀਂ ਕਰਨਾ ਚਾਹੁੰਦੀ। -ਪੀਟੀਆਈ



Source link