ਨਵੀਂ ਦਿੱਲੀ, 24 ਫਰਵਰੀ
ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ‘ਤੇ ਆਪਣਾ ਫ਼ੈਸਲਾ ਸੁਣਾਉਣ ਤੱਕ ਮੀਡੀਆ ਨੂੰ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ| ਸਿਖਰਲੀ ਅਦਾਲਤ ਨੇ 20 ਫਰਵਰੀ ਨੂੰ ਹਿੰਡਨਬਰਗ ਰਿਸਰਚ ਵੱਲੋਂ ਲਗਾਏ ਗਏ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ਵਿੱਚ ਗਿਰਾਵਟ ਬਾਰੇ ਜਨਹਿਤ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਇਸ ਮਾਮਲੇ ਦਾ ਜ਼ਿਕਰ ਕਰਨ ਵਾਲੇ ਵਕੀਲ ਐੱਮਐੰਲ ਸ਼ਰਮਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ, ”ਅਸੀਂ ਮੀਡੀਆ ‘ਤੇ ਕੋਈ ਪਾਬੰਦੀ ਨਹੀਂ ਲਗਾਵਾਂਗੇ।’