ਲੰਡਨ, 3 ਮਾਰਚ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਦੇ ਫੋਨਾਂ ਵਿੱਚ ਪੈਗਾਸਸ ਸਪਾਈਵੇਅਰ ਸੀ ਅਤੇ ਖੁਫੀਆ ਅਧਿਕਾਰੀਆਂ ਨੇ ਖੁਦ ਉਨ੍ਹਾਂ ਨੂੰ ਗੱਲ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਸੀ, ਕਿਉਂਕਿ ਉਨ੍ਹਾਂ ਦੀ ਗੱਲਬਾਤ ਰਿਕਾਰਡ ਕੀਤੀ ਜਾ ਸਕਦੀ ਸੀ। ਕੈਂਬਰਿਜ ਯੂਨੀਵਰਸਿਟੀ ‘ਚ ਭਾਸ਼ਨ ਦੌਰਾਨ ਸ੍ਰੀ ਗਾਂਧੀ ਨੇ ਇਹ ਵੀ ਦੋਸ਼ ਲਾਇਆ ਕਿ ਭਾਰਤ ‘ਚ ਲੋਕਤੰਤਰ ‘ਤੇ ਹਮਲੇ ਹੋ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਤਬਾਹ ਕਰ ਰਹੇ ਹਨ।