ਹੈਦਰਾਬਾਦ, 12 ਮਾਰਚ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਤਿਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਥੇ ਸੈਂਟਰਲ ਇੰਡਸਟਰੀਅਲ ਸਿਕਿਉਰਿਟੀ ਫੋਰਸ (ਸੀਆਈਐੱਸਐੱਫ) ਦੇ ਸਥਾਪਨਾ ਦਿਵਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਖਵਾਦ, ਅਤਿਵਾਦ ਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 9 ਸਾਲਾਂ ਵਿੱਚ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਦਰਪੇਸ਼ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਗਿਆ ਹੈ ਤੇ ਕਸ਼ਮੀਰ ਵਿੱਚ ਵੀ ਅਤਿਵਾਦੀ ਗਤੀਵਿਧੀਆਂ ਘਟੀਆਂ ਹਨ। ਉਨ੍ਹਾਂ ਕਿਹਾ ਕਿ ਸੀਆਈਐੱਸਐੱਫ ਦੇ ਆਧੁਨਿਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। -ਪੀਟੀਆਈ